X
X

Fact Check: ਜਗਬਾਣੀ ਦੇ ਨਾਮ ਤੇ ਵਾਇਰਲ ਹੋ ਰਹੀ ਪੋਸਟ FAKE ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਪੋਸਟ ਨੂੰ ਲੈ ਕੇ ਕੀਤਾ ਜਾ ਰਿਹਾ ਜਾ ਦਾਅਵਾ ਗਲਤ ਹੈ। ਜਗਬਾਣੀ ਦੇ ਨਾਮ ‘ਤੇ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪੋਸਟ ਦੇ ਜਗਬਾਣੀ ਦਾ ਲੋਗੋ ਲੱਗਿਆ ਹੋਇਆ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਦਾਅਵੇ ਨੂੰ ਗਲਤ ਪਾਇਆ। ਅਸਲ ਵਿਚ ਜਗਬਾਣੀ ਦੇ ਨਾਮ ‘ਤੇ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ, ਜਿਸਨੂੰ ਅਸਲੀ ਮੰਨ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘Bal Jinder’ ਨੇ 6 ਮਈ 2025 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਪੰਜਾਬੀਓ ਇਹਨਾਂ ਟੱਬਰਾਂ ਦੀ ਰਾਜਨੀਤੀ ਕਾਰਨ ਹਰ ਚੋਣ ਚ ਅਸੀਂ ਮੂਰਖ ਬਣ ਜਾਂਦੇ ਹਾਂ,, ਪਾਰਟੀਆਂ ਦਾ ਖਹਿੜਾ ਛੱਡੋ,,, ਆਪ ਅਜਾਦ ਹੋਕੇ ਅਜਾਦੀ ਨਾਲ ਆਪਣੇ ਆਪ ਨੂੰ ਵੋਟ ਕਰੋ,, ਆਪ ਸਿਸਟਮ ਬਣੋ,,,”

ਪੋਸਟ ਉੱਤੇ ਲਿਖਿਆ ਹੋਇਆ ਹੈ : ਰਾਧਾ ਸੁਆਮੀ ਡੇਰੇ ਦੇ ਮੁਖੀ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕੀਤੀ ਮੁਲਾਕਾਤ,ਐਨ ਐਸ ਏ ਰੱਦੂ ਕਰਵਾਉਣ ਲਈ ਮੰਗੀ ਮਦਤ।

ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਪੋਸਟ ਨੂੰ ਸੱਚ ਮੰਨ ਕੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।

ਪੜਤਾਲ

ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਵੀ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ।

ਪੜਤਾਲ ਨੂੰ ਅੱਗੇ ਵਧਾਉਦੇ ਹੋਏ ਅਸੀਂ ਜਗਬਾਣੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਖੰਗਾਲਿਆ। ਸਾਨੂੰ ਕੀਤੇ ਵੀ ਵਾਇਰਲ ਪੋਸਟ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ। ਜਗਬਾਣੀ ਦੇ ਫੇਸਬੁੱਕ ਪੇਜ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਜੁੜੀ ਕਈ ਪੋਸਟ ਮਿਲੀ,ਪਰ ਸਾਨੂ ਵਾਇਰਲ ਪੋਸਟ ਨਹੀਂ ਮਿਲੀ।

ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਜਗਬਾਣੀ ਦੀ ਵੈਬਸਾਈਟ ‘ਤੇ ਵੀ ਸਰਚ ਕੀਤਾ। ਉੱਥੇ ਵੀ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ।

ਅਸੀਂ ਪੋਸਟ ਨੂੰ ਜਗਬਾਣੀ ਦੇ ਐਡੀਟਰ ਗੁਰਪ੍ਰੀਤ ਨਿਆਮੀ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਪੋਸਟ ਫਰਜੀ ਹੈ। ਲੋਗੋ ਵਿੱਚ ਅੰਤਰ ਸਾਫ ਦੇਖਿਆ ਜਾ ਸਕਦਾ ਹੈ।

ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸਕੈਨਿੰਗ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਪੋਸਟ ਨੂੰ ਲੈ ਕੇ ਕੀਤਾ ਜਾ ਰਿਹਾ ਜਾ ਦਾਅਵਾ ਗਲਤ ਹੈ। ਜਗਬਾਣੀ ਦੇ ਨਾਮ ‘ਤੇ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ।

  • Claim Review : ਰਾਧਾ ਸੁਆਮੀ ਡੇਰੇ ਦੇ ਮੁਖੀ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕੀਤੀ ਮੁਲਾਕਾਤ
  • Claimed By : ਫੇਸਬੁੱਕ ਯੂਜ਼ਰ -Bal Jinder
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later