X

Fact Check: ਇਹ ਤਸਵੀਰਾਂ ਰਾਮ ਮੰਦਿਰ ਅਯੋਧਿਆ ਦੀ ਨਹੀਂ, ਕਾਸ਼ੀ ਵਿਸ਼ਵਨਾਥ ਕੋਰੀਡੋਰ ਵਾਰਾਣਸੀ ਦੀਆਂ ਹਨ

  • By Vishvas News
  • Updated: November 6, 2020

ਨਵੀਂ ਦਿੱਲੀ (Vishvas News). ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸਦੇ ਵਿਚ ਕੁਝ ਤਸਵੀਰਾਂ ਦਾ ਇਸਤੇਮਾਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰਾਂ ਰਾਮ ਮੰਦਿਰ ਨਿਰਮਾਣ ਅਯੋਧਿਆ ਦੀਆਂ ਹਨ। ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਦਾ ਦਾਅਵਾ ਫਰਜੀ ਪਾਇਆ। ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀਆਂ ਤਸਵੀਰਾਂ ਕਾਸ਼ੀ ਵਿਸ਼ਵਨਾਥ ਕੋਰੀਡੋਰ ਵਾਰਾਣਸੀ ਦੇ ਨਿਰਮਾਣ ਕੰਮ ਦੀਆਂ ਹਨ, ਜਿਨ੍ਹਾਂ ਨੂੰ ਰਾਮ ਮੰਦਿਰ ਅਯੋਧਿਆ ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ “‎Aditya krishna giri- president international hindu sena‎” ਨੇ 1 ਨਵੰਬਰ ਨੂੰ ਇਨ੍ਹਾਂ ਤਸਵੀਰਾਂ ਨੂੰ ਅਪਲੋਡ ਕਰਦੇ ਹੋਏ ਲਿਖਿਆ: “अयोध्या प्रभु श्री राम जी की मंदिर निर्माण का पहला तस्वीर है।जिन हिंदुओ को देखकर ख़ुशी हुई, तो एक बार सच्चे दिल से आप जयश्रीराम बोल दे !!

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਨ੍ਹਾਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਇਹ ਸਾਫ ਹੋ ਗਿਆ ਕਿ ਤਸਵੀਰਾਂ ਰਾਮ ਮੰਦਿਰ ਨਿਰਮਾਣ ਦੀਆਂ ਨਹੀਂ ਹਨ। ਜਾਗਰਣ ਡਾਟ ਕਾਮ ‘ਤੇ 27 ਅਕਤੂਬਰ ਨੂੰ ਪ੍ਰਕਾਸ਼ਿਤ ਖਬਰ ਵਿਚ ਸਾਨੂੰ ਇਹ ਤਸਵੀਰਾਂ ਮਿਲੀਆਂ। ਖਬਰ ਦੀ ਹੇਡਲਾਈਨ ਸੀ: Dream Project of PM Modi: ਵਾਰਾਣਸੀ ਵਿਚ ਕਾਸ਼ੀ ਵਿਸ਼ਵਨਾਥ ਮੰਦਿਰ ਕੋਰੀਡੋਰ ਦੇ ਨਿਰਮਾਣ ਕੰਮ ਨੇ ਰਫਤਾਰ ਫੜੀ

ਖਬਰ ਅਨੁਸਾਰ, ਇਹ ਤਸਵੀਰਾਂ ਵਾਰਾਣਸੀ ਵਿਚ ਕਾਸ਼ੀ ਵਿਸ਼ਵਨਾਥ ਮੰਦਿਰ ਕੋਰੀਡੋਰ ਦੇ ਨਿਰਮਾਣ ਕੰਮ ਦੀਆਂ ਹਨ। ਇਸ ਖਬਰ ਵਿਚ ਵਾਇਰਲ ਤਸਵੀਰਾਂ ਵੇਖੀਆਂ ਜਾ ਸਕਦੀਆਂ ਹਨ। ਖਬਰ ਪੜ੍ਹਨ ਲਈ ਇਥੇ ਕਲਿਕ ਕਰੋ।

ਵਾਇਰਲ ਤਸਵੀਰ ਸਾਨੂੰ ਹਿੰਦੁਸਤਾਨ ਟਾਇਮਸ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਇੱਕ ਖਬਰ ਵਿਚ ਵੀ ਮਿਲੀ। ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਤਸਵੀਰਾਂ ਨੂੰ ਲੈ ਕੇ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਵਾਰਾਣਸੀ ਦੇ ਰਿਪੋਰਟਰ ਸਾਸ਼ਵਤ ਮਿਸ਼ਰਾ ਨਾਲ ਸੰਪਰਕ ਕੀਤਾ। ਸਾਸ਼ਵਤ ਨੇ ਸਾਫ ਕੀਤਾ ਕਿ ਇਹ ਤਸਵੀਰਾਂ ਕਾਸ਼ੀ ਵਿਸ਼ਵਨਾਥ ਮੰਦਿਰ ਕੋਰੀਡੋਰ ਦੇ ਨਿਰਮਾਣ ਕੰਮ ਦੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਈ ਯੂਜ਼ਰਾਂ ਨੇ ਵਾਇਰਲ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Aditya krishna giri- president international hindu sena ਨਾਂ ਦਾ ਫੇਸਬੁੱਕ ਯੂਜ਼ਰ।

ਇਸ ਪੜਤਾਲ ਨੂੰ ਹਿੰਦੀ ਵਿਚ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਦਾ ਦਾਅਵਾ ਫਰਜੀ ਪਾਇਆ ਗਿਆ। ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀਆਂ ਤਸਵੀਰਾਂ ਕਾਸ਼ੀ ਵਿਸ਼ਵਨਾਥ ਕੋਰੀਡੋਰ ਵਾਰਾਣਸੀ ਦੇ ਨਿਰਮਾਣ ਕੰਮ ਦੀਆਂ ਹਨ, ਜਿਨ੍ਹਾਂ ਨੂੰ ਰਾਮ ਮੰਦਿਰ ਅਯੋਧਿਆ ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰਾਂ ਰਾਮ ਮੰਦਿਰ ਨਿਰਮਾਣ ਅਯੋਧਿਆ ਦੀਆਂ ਹਨ।
  • Claimed By : FB User- Aditya krishna giri- president international hindu sena
  • Fact Check : ਫਰਜ਼ੀ
ਫਰਜ਼ੀ
    ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

RELATED ARTICLES

Post saved! You can read it later