Fact Check: ਰਾਸ਼ਟਰੀ ਗਾਣ ਦਾ ਗਲਤ ਉਚਾਰਣ ਕਰਦੇ ਆਦਮੀ ਦਾ ਪੁਰਾਣਾ ਵੀਡੀਓ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਪਾਇਆ ਕਿ ਰਾਸ਼ਟਰੀ ਗਾਣ ਦਾ ਗਲਤ ਉਚਾਰਣ ਕਰਦੇ ਆਦਮੀ ਦਾ ਇਹ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2024 ਦਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Aug 18, 2025 at 06:17 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਇਸ ਸਾਲ ਦੇਸ਼ ਨੇ 79ਵਾਂ ਸੁਤੰਤਰਤਾ ਦਿਵਸ ਮਨਾਇਆ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਰਾਸ਼ਟਰੀ ਝੰਡਾ ਫਹਿਰਾਉਂਣ ਤੋਂ ਬਾਅਦ ਇੱਕ ਵਿਅਕਤੀ ਗਲਤ ਤਰੀਕੇ ਨਾਲ ਰਾਸ਼ਟਰੀ ਗਾਣ ਗਾਉਂਦਾ ਹੈ ਅਤੇ ਰਾਸ਼ਟਰੀ ਗਾਣ ਨੂੰ ਅੱਧ-ਵਿਚਕਾਰ ਭੁੱਲ ਵੀ ਜਾਂਦਾ ਹੈ। ਹੁਣ ਇਸ ਵੀਡੀਓ ਨੂੰ ਕੁਝ ਯੂਜ਼ਰਸ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ, ਬਲਕਿ ਸਾਲ 2024 ਦਾ ਹੈ। ਜਦੋਂ ਦੀਨਾਨਗਰ ਵਿਖੇ 15 ਅਗਸਤ ਦੇ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੇ ਰਾਸ਼ਟਰੀ ਗਾਣ ਦਾ ਗਲਤ ਉਚਾਰਣ ਕੀਤਾ ਸੀ। ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਸ਼ਾਇਰ ਗਾਜੀਆਣੀਆਂ ਲੱਖੀ ਬਰਾੜ ਨੇ (ਆਰਕਾਈਵ ਲਿੰਕ) ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਹੈ,“ਲਉ ਜੀ 15 ਅਗਸਤ ਆਲੇ ਨਤੀਜੇ ਆਉਣੇ ਸ਼ੁਰੂ ਹੋ ਗਏ
ਜਾਇਆ ਹੇ ਤੋਂ ਬਿਨਾਂ ਜੇ ਕਿਸੇ ਨੂੰ ਕੁੱਝ ਸਮਝ ਆ ਗਿਆ ਹੋਵੇ ਤਾਂ ਦੱਸਿਓ
ਜਦੋਂ ਨਹੀਂ ਆਉਂਦਾ ਤਾਂ ਨਾਂ ਗਾਓ ਜਰੂਰੀ ਆ ਕਿਸੇ ਹੋਰ ਨੂੰ ਗਾ ਲੈਣ ਦਿਓ ”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਰਾਹੀਂ ਸਰਚ ਕੀਤਾ। ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕਈ ਖਬਰ punjabi.abplive.com ਦੀ ਵੈਬਸਾਈਟ ‘ਤੇ ਮਿਲੀ। 15 ਅਗਸਤ 2024 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ ਕਿ,”ਆਮ ਆਦਮੀ ਪਾਰਟੀ ਵੱਲੋਂ ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਸ਼ਹਿਰੀ ਪ੍ਰਧਾਨ ਤੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ ਸੀ। ਜਿਵੇਂ ਹੀ ਸ਼ਮਸ਼ੇਰ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ ਤਾਂ ਪਰਮਿੰਦਰ ਸਿੰਘ ਨੇ ਖ਼ੁਦ ਰਾਸ਼ਟਰੀ ਗਾਣ ਗਾਉਣਾ ਸ਼ੁਰੂ ਕਰ ਦਿੱਤਾ, ਪਰ ਉਹ ਸ਼ਬਦਾਂ ਦਾ ਗ਼ਲਤ ਉਚਾਰਨ ਕਰਕੇ ਰਾਸ਼ਟਰੀ ਗਾਣ ਨੂੰ ਅੱਧ ਵਿਚਾਲੇ ਹੀ ਭੁੱਲ ਗਿਆ ਸੀ।”
ਸਾਨੂੰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਵੀਡੀਓ ਨਾਲ ਜੁੜੀ ਖਬਰ ਮਿਲੀ। 16 ਅਗਸਤ 2024 ਨੂੰ ਪ੍ਰਕਾਸ਼ਤ ਖਬਰ ਅਨੁਸਾਰ, “ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸੁਤੰਤਰਤਾ ਦਿਵਸ ਸਬੰਧੀ ਹਲਕਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਦੌਰਾਨ ਹਲਕਾ ਇੰਚਾਰਜ ਵੱਲੋਂ ਝੰਡਾ ਲਹਿਰਾਇਆ ਗਿਆ, ਜਿਸ ਤੋਂ ਬਾਅਦ ਪਾਰਟੀ ਦੇ ਇੱਕ ਵਰਕਰ ਨੇ ਰਾਸ਼ਟਰੀ ਗਾਣ ਗਾਇਆ, ਜੋ ਕਿ ਪੂਰੀ ਤਰ੍ਹਾਂ ਗਲਤ ਸੀ। ਇਸ ਤੋਂ ਬਾਅਦ ਪਾਰਟੀ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਬਾਅਦ ਵਿੱਚ ਗੀਤ ਗਾਉਣ ਵਾਲੇ ਵਰਕਰ ਨੇ ਇਸ ਬਾਰੇ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਸਾਰਾ ਵਿਵਾਦ ਖੜ੍ਹਾ ਹੋ ਗਿਆ ਸੀ।”

ajitnews ਦੇ ਅਧਿਕਾਰਕ ਇੰਸਟਾਗ੍ਰਾਮ ਹੈਂਡਲ ‘ਤੇ ਵੀ ਵੀਡੀਓ ਅਪਲੋਡ ਮਿਲਾ। 15 ਅਗਸਤ 2024 ਨੂੰ ਕੀਤੀ ਪੋਸਟ ਨਾਲ ਲਿਖਿਆ ਗਿਆ ਹੈ,”ਦੀਨਾਨਗਰ ‘ਚ ‘ਆਪ’ ਵਰਕਰ ਦਾ ਰਾਸ਼ਟਰੀ ਗੀਤ ਦਾ ਗਲਤ ਉਚਾਰਨ ਕਰਨ ਦਾ ਵੀਡੀਓ ਵਾਇਰਲ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੋ।
ਅਸੀਂ ਵੀਡੀਓ ਨੂੰ ਲੈ ਕੇ ਦੈਨਿਕ ਜਾਗਰਣ ਗੁਰਦਾਸਪੁਰ ਦੇ ਬਿਓਰੋ ਚੀਫ ਸੁਨੀਲ ਥਾਨੇਵਾਲੀਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ 2024 ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 6 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਪਾਇਆ ਕਿ ਰਾਸ਼ਟਰੀ ਗਾਣ ਦਾ ਗਲਤ ਉਚਾਰਣ ਕਰਦੇ ਆਦਮੀ ਦਾ ਇਹ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2024 ਦਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਰਾਸ਼ਟਰੀ ਗਾਣ ਗਲਤ ਗਾਉਂਦੇ ਆਦਮੀ ਦਾ ਇਹ ਵੀਡੀਓ ਹਾਲੀਆ ਹੈ।
- Claimed By : ਫੇਸਬੁੱਕ ਯੂਜ਼ਰ- ਸ਼ਾਇਰ ਗਾਜੀਆਣੀਆਂ ਲੱਖੀ ਬਰਾੜ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











