X
X

Fact Check: ਪੈਟਰੋਲ ਪੰਪ ‘ਤੇ ਲੁੱਟ ਦਾ ਪੁਰਾਣਾ ਵੀਡੀਓ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਪੈਟਰੋਲ ਪੰਪ ‘ਤੇ ਲੁੱਟ ਮਾਰ ਕਰਦੇ ਨੌਜਵਾਨਾਂ ਦਾ ਇਹ ਵੀਡੀਓ ਸਾਲ 2024 ਦਾ ਪਟਿਆਲਾ ਦੇ ਪਿੰਡ ਮੁਰਾਦਪੁਰਾ ਦਾ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵਿੱਚ ਪੈਟਰੋਲ ਪੰਪ ਦੇ ਮੁਲਾਜਮਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਵੀਡੀਓ ਉਸੀ ਪੁਰਾਣੀ ਘਟਨਾ ਦਾ ਹੈ।

  • By: Jyoti Kumari
  • Published: May 26, 2025 at 06:38 PM
  • Updated: May 27, 2025 at 06:09 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੂੰ ਪੈਟਰੋਲ ਪੰਪ ‘ਤੇ ਲੁੱਟ ਮਾਰ ਕਰਦੇ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਘਟਨਾ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਘਟਨਾ ਸਾਲ 2024 ਦੀ ਹੈ। ਜਦੋਂ ਪਟਿਆਲਾ ਦੇ ਪਿੰਡ ਮੁਰਾਦਪੁਰਾ ਸਥਿਤ ਪੈਟਰੋਲ ਪੰਪ ’ਤੇ ਦੋ ਨੌਜਵਾਨਾਂ ਨੇ ਲੁੱਟ ਕਿੱਤੀ ਸੀ। ਅਸਲ ਵਿੱਚ ਪੈਟਰੋਲ ਪੰਪ ਦੇ ਕਰਮਚਾਰੀਆਂ ਅਤੇ ਲੁਟੇਟਰੀਆਂ ਨੇ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Sidhu Shamir wala ਸਿੱਧੂ ਸ਼ਮੀਰ ਵਾਲਾ ਨੇ 20 ਮਈ 2025 ਨੂੰ ਵਾਇਰਲ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਤੇ ਲਿਖਿਆ ਹੈ,”ਸਮਾਂ ਬਹੁਤ ਭਿਆਨਕ ਆਉਣ ਵਾਲਾ” ਵੀਡੀਓ ਨੂੰ ਰਾਮਦਾਸਪੁਰ ਦਾ ਦੱਸਿਆ ਜਾ ਰਿਹਾ ਹੈ।

ਪੋਸਟ ਦਾ ਆਰਕਾਈਵਡ ਵਰਜ਼ਨ ਇੱਥੇ ਦੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕਈ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ News18 Punjab ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 16 ਸਤੰਬਰ 2024 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਮਾਮਲਾ ਰਾਜਪੁਰਾ ਰੋਡ,ਪਿੰਡ ਮੁਰਾਦਪੁਰਾ ਦੇ ਪੈਟਰੋਲ ਪੰਪ ਦਾ ਹੈ। ਇਸ ਲੁੱਟ ਦੀ ਵਾਰਦਾਤ ਨੂੰ ਪੈਟਰੋਲ ਪੰਪ ਦੇ ਵਰਕਰਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਸਰਚ ਦੌਰਾਨ ਵਾਇਰਲ ਵੀਡੀਓ ਨਾਲ ਜੁੜੀ ਖਬਰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਮਿਲੀ। ਖਬਰ ਨੂੰ 16 ਸਤੰਬਰ 2024 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਖਬਰ ਵਿੱਚ ਦੱਸਿਆ ਗਿਆ, ਇਹ ਘਟਨਾ ਪਟਿਆਲਾ ਦੇ ਪਿੰਡ ਮੁਰਾਦਪੁਰਾ ਵਿਖੇ ਪੈਟਰੋਲ ਪੰਪ ’ਤੇ ਹੋਈ ਸੀ। ਪੈਟਰੋਲ ਪੰਪ ਦੇ ਵਰਕਰਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਮੁਲਜਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਇਕਲ ਅਤੇ ਕ੍ਰਿਪਾਨ ਵੀ ਬਰਾਮਦ ਕੀਤੀ ਗਈ ਹੈ।”

ਸਾਨੂੰ ਵੀਡੀਓ ਪਟਿਆਲਾ ਪੁਲਿਸ ਦੇ ਅਧਿਕਾਰਕ ਫੇਸਬੁੱਕ ਪੇਜ ‘ਤੇ ਮਿਲਾ। 16 ਸਤੰਬਰ 2024 ਨੂੰ ਸ਼ੇਅਰ ਕਿੱਤੇ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ,”ਸੀ.ਆਈ.ਏ ਪਟਿਆਲਾ ਨੇ ਮੁਰਾਦਪੁਰਾ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ‘ਚ ਸ਼ਾਮਲ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੰਪ ਦੇ ਕਰਮਚਾਰੀਆਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।”

ਵਾਇਰਲ ਵੀਡੀਓ ਨਾਲ ਜੁੜਦੀ ਹੋਰ ਖਬਰਾਂ ਇੱਥੇ ਵੇਖੋ।

ਅਸੀਂ ਇਸ ਵੀਡੀਓ ਨੂੰ ਪੰਜਾਬੀ ਜਾਗਰਣ ਪਟਿਆਲਾ ਦੇ ਪੱਤਰਕਾਰ ਨਵਦੀਪ ਢੀਂਗਰਾ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਪਟਿਆਲਾ ਦੇ ਪਿੰਡ ਮੁਰਾਦਪੁਰਾ ਦਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪੜਤਾਲ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 35 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਪੈਟਰੋਲ ਪੰਪ ‘ਤੇ ਲੁੱਟ ਮਾਰ ਕਰਦੇ ਨੌਜਵਾਨਾਂ ਦਾ ਇਹ ਵੀਡੀਓ ਸਾਲ 2024 ਦਾ ਪਟਿਆਲਾ ਦੇ ਪਿੰਡ ਮੁਰਾਦਪੁਰਾ ਦਾ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵਿੱਚ ਪੈਟਰੋਲ ਪੰਪ ਦੇ ਮੁਲਾਜਮਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਵੀਡੀਓ ਉਸੀ ਪੁਰਾਣੀ ਘਟਨਾ ਦਾ ਹੈ।

  • Claim Review : ਪੈਟਰੋਲ ਪੰਪ 'ਤੇ ਲੁੱਟ ਦਾ ਇਹ ਵੀਡੀਓ ਹਾਲੀਆ ਹੈ
  • Claimed By : Sidhu Shamir wala ਸਿੱਧੂ ਸ਼ਮੀਰ ਵਾਲਾ
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later