Fact Check: ਮਹਿਲਾ ਨੂੰ ਥੱਪੜ ਮਾਰਦੇ ਪੁਲਿਸ ਅਧਿਕਾਰੀ ਦਾ ਇਹ ਵੀਡੀਓ ਹੈ ਪੁਰਾਣਾ, ਗੁੰਮਰਾਹਕੁੰਨ ਦਾਅਵਾ ਵਾਇਰਲ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਮਹਿਲਾ ਨੂੰ ਥੱਪੜ ਮਾਰਦੇ ਪੁਲਿਸ ਅਧਿਕਾਰੀ ਦਾ ਇਹ ਵੀਡੀਓ ਹਾਲੀਆ ਨਹੀਂ, ਸਾਲ 2018 ਦਾ ਹੈ। ਕੁਝ ਲੋਗ ਹੈਦਰਾਬਾਦ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸ ਕੇ ਗੁੰਮਰਾਹਕੁੰਨ ਦਾਅਵੇ ਨਾ ਵਾਇਰਲ ਕਰ ਰਹੇ ਹਨ।
- By: Jyoti Kumari
- Published: Mar 13, 2025 at 04:37 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਇੱਕ ਪ੍ਰੈਸ ਕਾੰਫ਼੍ਰੇੰਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਇੱਕ ਪੁਲਿਸ ਅਧਿਕਾਰੀ ਨੂੰ ਚਲਦੀ ਪ੍ਰੈਸ ਕਾੰਫ਼੍ਰੇੰਸ ਦੌਰਾਨ ਇੱਕ ਮਹਿਲਾ ਨੂੰ ਥੱਪੜ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਹਾਲੀਆ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2018 ਦੀ ਹੈਦਰਾਬਾਦ ਦੀ ਇੱਕ ਘਟਨਾ ਦਾ ਹੈ। ਜਿਸਨੂੰ ਹਾਲੀਆ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਇੰਸਟਾਗ੍ਰਾਮ ਯੂਜ਼ਰ punjab.army_ ਨੇ (ਆਰਕਾਈਵ ਲਿੰਕ) 10 ਮਾਰਚ 2025 ਨੂੰ ਵਾਇਰਲ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ, “ਆਹ ਹਾਲ ਹੈ ਹਿੰਦੂਸਤਾਨ ਵਿੱਚ ਔਰਤਾਂ ਦਾ।”
ਵਾਇਰਲ ਵੀਡੀਓ ਉੱਤੇ ਲਿਖਿਆ ਹੋਇਆ ਹੈ: ਇਹੋ ਜਿਹੇ ਦੱ-ਲੇ ਪੁਲਿਸ ਕਰਮੀਆਂ ਕਰਕੇ ਸਾਡਾ ਦੇਸ਼ ਬਦਨਾਮ ਹੈ। इसलिए पड़ती है वकीलों की जरूरत। वीडियो शेयर कर मां जी की हिम्मत बनें। ਇਸੇ ਕਰਕੇ ਖਾਲਿਸਤਾਨ ਜਰੂਰੀ ਹੈ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕਈ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੇਂਸ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਮਿਲੀ। ਏਐਨਆਈ ਦੇ ਵੇਰੀਫਾਈਡ ਐਕਸ ਹੈਂਡਲ ‘ਤੇ ਵਾਇਰਲ ਵੀਡੀਓ ਮਿਲਾ। ਵੀਡੀਓ ਨੂੰ 17 ਫਰਵਰੀ 2018 ਨੂੰ ਪੋਸਟ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਅਨੁਸਾਰ, ਹੈਦਰਾਬਾਦ ਵਿੱਚ ਇੱਕ ਪ੍ਰੈਸ ਕਾੰਫ਼੍ਰੇੰਸ ਦੌਰਾਨ ਚੋਰੀ ਦੀ ਆਰੋਪੀ ਮਹਿਲਾ ਨੂੰ ਏਸੀਪੀ ਐਸ ਰੰਗਾਰਾਵ ਨੇ ਥੱਪੜ ਮਾਰ ਦਿੱਤਾ ਸੀ। ਬਾਅਦ ਵਿੱਚ ਏਸੀਪੀ ਦਾ ਟਰਾਂਸਫਰ ਕਰ ਦਿੱਤਾ ਗਿਆ ਸੀ।
ਸਾਨੂੰ ਵੀਡੀਓ ਨਾਲ ਜੁੜੀ ਖਬਰ lokmatnews ਦੀ ਇੱਕ ਖਬਰ ਵਿਚ ਮਿਲੀ। 18 ਫਰਵਰੀ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,”ਹੈਦਰਾਬਾਦ ਦੇ ਬੇਗਮਪੇਟ ਡਿਵੀਜ਼ਨ ਦੇ ਏਸੀਪੀ ਐਸ ਰੰਗਾਰਾਵ ਨੇ ਪ੍ਰੈਸ ਕਾੰਫ਼੍ਰੇੰਸ ਦੌਰਾਨ ਇੱਕ ਮਹਿਲਾ ਨੂੰ ਥੱਪੜ ਮਾਰ ਦਿੱਤਾ। ਏਸੀਪੀ ਚੋਰੀ ਦੇ ਮਾਮਲਿਆਂ ‘ਤੇ ਮੀਡਿਆ ਨਾਲ ਚਰਚਾ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਚੋਰੀ ਦੇ ਆਰੋਪ ਵਿੱਚ ਫੜੀ ਗਈ ਤਿੰਨ ਔਰਤਾਂ ਨੂੰ ਮੀਡਿਆ ਦੇ ਸਾਹਮਣੇ ਪੇਸ਼ ਕੀਤਾ। ਜਦੋਂ ਏਸੀਪੀ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦੇ ਰਹੇ ਸਨ ਉਦੋਂ ਇੱਕ ਮਹਿਲਾ ਪੀਛੋ ਬੋਲ ਪਈ ਇਸ ਗੱਲ ‘ਤੇ ਏਸੀਪੀ ਨੂੰ ਗੁੱਸਾ ਆ ਗਿਆ ਅਤੇ ਉਨ੍ਹਾਂ ਨੇ ਮਹਿਲਾ ਨੂੰ ਥੱਪੜ ਮਾਰ ਦਿੱਤਾ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਵੇਖਿਆ ਜਾ ਸਕਦੀਆਂ ਹਨ।
ਅਸੀਂ ਵੀਡੀਓ ਨੂੰ ਲੈ ਕੇ ਹੈਦਰਾਬਾਦ ਦੇ ਸਥਾਨਕ ਪੱਤਰਕਾਰ ਸ੍ਰੀ ਹਰਸ਼ਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਪੁਰਾਣੀ ਘਟਨਾ ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ ਇੰਸਟਾਗ੍ਰਾਮ ‘ਤੇ 10 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਮਹਿਲਾ ਨੂੰ ਥੱਪੜ ਮਾਰਦੇ ਪੁਲਿਸ ਅਧਿਕਾਰੀ ਦਾ ਇਹ ਵੀਡੀਓ ਹਾਲੀਆ ਨਹੀਂ, ਸਾਲ 2018 ਦਾ ਹੈ। ਕੁਝ ਲੋਗ ਹੈਦਰਾਬਾਦ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸ ਕੇ ਗੁੰਮਰਾਹਕੁੰਨ ਦਾਅਵੇ ਨਾ ਵਾਇਰਲ ਕਰ ਰਹੇ ਹਨ।
- Claim Review : ਮਹਿਲਾ ਨੂੰ ਥੱਪੜ ਮਾਰਦੇ ਪੁਲਿਸ ਅਧਿਕਾਰੀ ਦਾ ਇਹ ਵੀਡੀਓ ਹਾਲੀਆ ਹੈ
- Claimed By : punjab.army_
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











