X
X

Fact Check: ਸੜਕ ਧਸਣ ਦਾ ਇਹ ਵੀਡੀਓ ਭਾਰਤ ਦਾ ਨਹੀਂ, ਥਾਈਲੈਂਡ ਦਾ ਹੈ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸੜਕ ਧਸਣ ਦੇ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਅਸਲ ਵਿੱਚ ਇਹ ਘਟਨਾ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਸਤੰਬਰ 2025 ਵਿਚ ਹੋਈ ਸੀ। ਜਦੋਂ ਭੂਮੀਗਤ ਰੇਲਵੇ ਸਟੇਸ਼ਨ ਦੇ ਨਿਰਮਾਣ ਦੌਰਾਨ ਇੱਕ 4-ਲੇਨ ਰੋਡ ਅਚਾਨਕ ਧਸ ਗਈ ਅਤੇ ਇੱਕ ਵੱਡਾ ਟੋਆ ਬਣ ਗਿਆ ਸੀ। ਵੀਡੀਓ ਨੂੰ ਹੁਣ ਦਿੱਲੀ ਦੇ ਨਾਮ ‘ਤੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਸੜਕ ਧਸਣ ਤੋਂ ਬਾਅਦ ਇਕ ਵੱਡਾ ਟੋਆ ਹੋ ਜਾਂਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਭਾਰਤ ਦਾ ਦੱਸ ਕੇ ਸਾਂਝਾ ਕਰ ਰਹੇ ਹਨ। ਹੁਣ ਕੁਝ ਯੂਜ਼ਰ ਇਸ ਵੀਡੀਓ ਨੂੰ ਭਾਰਤ ਦਾ ਦੱਸ ਕੇ ਸਾਂਝਾ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਦਾ ਹੈ, ਜਿੱਥੇ ਅੰਡਰਗ੍ਰਾਉਂਡ ਮੈਟਰੋ ਨਿਰਮਾਣ ਦੇ ਕਾਰਨ ਇਹ ਹਾਦਸਾ ਹੋਇਆ ਹੈ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜੀ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਦਰਅਸਲ, ਇਹ ਘਟਨਾ ਸਤੰਬਰ 2025 ਨੂੰ ਥਾਈਲੈਂਡ ਦੇ ਬੈਂਕਾਕ ਵਿੱਚ ਹੋਈ ਸੀ। ਉਸੇ ਵੀਡੀਓ ਨੂੰ ਹੁਣ ਦਿੱਲੀ ਦੇ ਨਾਮ ‘ਤੇ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ Avinash Sharma ਨੇ 20 ਸਤੰਬਰ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ,”ਦਿੱਲੀ ਵਿੱਚ ਜਮੀਨ ਦੇ ਹੇਂਠਾ ਮੈਟਰੋ ਚਲਾਉਣ ਦਾ ਨਤੀਜਾ।”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।

ਪੜਤਾਲ

ਅਸੀਂ ਵਾਇਰਲ ਵੀਡੀਓ ਦੀ ਪੜਤਾਲ ਕਰਨ ਲਈ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਜ਼ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਮ ਜੁੜੀ ਖਬਰ ਦੈਨਿਕ ਜਾਗਰਣ ਦੀ ਵੈਬਸਾਈਟ ਤੇ ਮਿਲੀ। 24 ਸਤੰਬਰ 2025 ਨੂੰ ਪ੍ਰਕਾਸ਼ਤ ਖ਼ਬਰ ਵਿੱਚ ਦੱਸਿਆ ਗਿਆ, ਇਹ ਵੀਡੀਓ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦਾ ਹੈ। ਜਿੱਥੇ ਇੱਕ ਵਿਅਸਤ ਸੜਕ ਤੇ ਭੂਮੀਗਤ ਰੇਲਵੇ ਸਟੇਸ਼ਨ ਦੇ ਨਿਰਮਾਣ ਦੌਰਾਨ ਇਹ ਹਾਦਸਾ ਹੋਇਆ ਸੀ। ਜਿਸ ਵਿੱਚ ਤਿੰਨ ਕਾਰਾਂ ਅਤੇ ਬਿਜਲੀ ਦੇ ਖੰਭੇ ਸਮਾ ਗਏ।”

ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ The Sun ਦੇ ਅਧਿਕਾਰਤ ਯੂਟਿਊਬ ਚੈਨਲ ਤੇ ਮਿਲੀ। ਵੀਡੀਓ ਨੂੰ 24 ਸਤੰਬਰ 2025 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ,” ਇਹ ਹਾਦਸਾ ਬੈਂਕਾਕ ਵਿੱਚ ਵਾਪਰਿਆ ਹੈ।”

ਇੰਡੀਆ ਟੀ ਵੀ ਦੀ ਇੱਕ ਖ਼ਬਰ ਵਿੱਚ ਵੀਡੀਓ ਨਾਲ ਸਬੰਧਤ ਜਾਣਕਾਰੀ ਮਿਲੀ। 25 ਸਤੰਬਰ 2025 ਨੂੰ ਪ੍ਰਕਾਸ਼ਤ ਖਬਰ ਅਨੁਸਾਰ,”ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਇੱਕ 4-ਲੇਨ ਸੜਕ ਅਚਾਨਕ ਧਸ ਗਈ, ਜਿਸ ਕਾਰਨ ਸੜਕ ‘ਤੇ ਇਕ ਵੱਡਾ ਟੋਆ ਬਣ ਗਿਆ। ਇਹ ਹਾਦਸਾ ਅੰਡਰਗਰਾਊਂਡ ਟਰੇਨ ਸਟੇਸ਼ਨ ਦੇ ਨਿਰਮਾਣ ਕਾਰਨ ਹੋਇਆ ਹੈ।”

ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੋ।

ਵਧੇਰੇ ਜਾਣਕਾਰੀ ਲਈ ਅਸੀਂ ਵੀਡੀਓ ਨੂੰ ਦੈਨਿਕ ਜਾਗਰਣ ਦਿੱਲੀ ਦੇ ਰਿਪੋਰਟਰ ਉਦੈ ਜਗਤਾਪ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਦਿੱਲੀ ਦੀ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕੀ ਯੂਜ਼ਰ ਨੂੰ 379 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸੜਕ ਧਸਣ ਦੇ ਵਾਇਰਲ ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ। ਅਸਲ ਵਿੱਚ ਇਹ ਘਟਨਾ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਸਤੰਬਰ 2025 ਵਿਚ ਹੋਈ ਸੀ। ਜਦੋਂ ਭੂਮੀਗਤ ਰੇਲਵੇ ਸਟੇਸ਼ਨ ਦੇ ਨਿਰਮਾਣ ਦੌਰਾਨ ਇੱਕ 4-ਲੇਨ ਰੋਡ ਅਚਾਨਕ ਧਸ ਗਈ ਅਤੇ ਇੱਕ ਵੱਡਾ ਟੋਆ ਬਣ ਗਿਆ ਸੀ। ਵੀਡੀਓ ਨੂੰ ਹੁਣ ਦਿੱਲੀ ਦੇ ਨਾਮ ‘ਤੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਸੜਕ ਧਸਣ ਦਾ ਇਹ ਵੀਡੀਓ ਦਿੱਲੀ ਦਾ ਹੈ।
  • Claimed By : FB User- Avinash Sharma
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later