X
X

Fact Check: ਪਾਕਿਸਤਾਨ ਦੀ ਟਰੇਨ ਵਿੱਚ ਅੱਗ ਲਗਣ ਦਾ ਇਹ ਵੀਡੀਓ 2019 ਦਾ ਹੈ, ਗੁਮਰਾਹਕੁੰਨ ਦਾਅਵਾ ਵਾਇਰਲ

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਟਰੇਨ ਵਿੱਚ ਅੱਗ ਲੱਗਣ ਦੀ ਇਹ ਵੀਡੀਓ ਹਾਲੀਆ ਨਹੀਂ ਹੈ। ਦਰਅਸਲ ਇਹ ਘਟਨਾ ਸਾਲ 2019 ਦੀ ਹੈ, ਜਦੋਂ ਟਰੇਨ ਵਿੱਚ ਗੈਸ ਸਟੋਵ ਵਿੱਚ ਧਮਾਕਾ ਹੋਣ ਕਾਰਨ ਅੱਗ ਲੱਗੀ ਸੀ। ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਸੰਦਰਭ ਨਾਲ ਜੋੜ ਕੇ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

  • By: Jyoti Kumari
  • Published: May 21, 2025 at 01:00 PM
  • Updated: May 23, 2025 at 12:06 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਤੋਂ ਬਾਅਦ, ਭਾਰਤੀ ਫੌਜ ਨੇ 6-7 ਮਈ ਦੀ ਰਾਤ ਨੂੰ ‘ਓਪਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਸੀ। ਇਸ ਦੇ ਤਹਿਤ, ਭਾਰਤੀ ਸੈਨਾ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਠਿਕਾਣਿਆਂ ‘ਤੇ ਏਅਰ ਸਟ੍ਰਾਇਕ ਕੀਤੀ ਸੀ। ਇਸ ਤੋਂ ਬਾਅਦ, ਪਾਕਿਸਤਾਨ ਨੇ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਹਮਲਾ ਕੀਤਾ,ਜਿਸ ਨੂੰ ਭਾਰਤ ਦੀ ਏਅਰ ਡਿਫੈਂਸ ਨੇ ਨਾਕਾਮ ਕਰ ਦਿੱਤਾ ਸੀ। ਇਸ ਨਾਲ ਜੋੜ ਕੇ ਇੱਕ ਟਰੇਨ ‘ਚ ਲੱਗੀ ਅੱਗ ਦੀ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਟ੍ਰੇਨ ਵਿੱਚ ਲੱਗੀ ਅੱਗ ਦਾ ਇਹ ਵੀਡੀਓ ਹਾਲੀਆ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਕੀਤੀ ਅਤੇ ਵਾਇਰਲ ਦਾਅਵੇ ਨੂੰ ਗਲਤ ਪਾਇਆ। ਦਰਅਸਲ ਇਹ ਘਟਨਾ ਸਾਲ 2019 ਦੀ ਹੈ, ਜਦੋਂ ਗੈਸ ਸਟੋਵ ਵਿੱਚ ਧਮਾਕਾ ਹੋਣ ਤੋਂ ਬਾਅਦ ਟਰੇਨ ਵਿੱਚ ਅੱਗ ਲੱਗ ਗਈ ਸੀ। ਉਸੇ ਵੀਡੀਓ ਨੂੰ ਹੁਣ ਹਾਲ ਦਾ ਦੱਸ ਕੇ ਸਾਂਝਾ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦਾ ਜੰਮੂ-ਕਸ਼ਮੀਰ ਅਤੇ ਪਹਿਲਗਾਮ ਹਮਲੇ ਨਾਲ ਕੋਈ ਸਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ farmin_life744 ਨੇ 9 ਮਈ 2025 ਨੂੰ ਵਾਇਰਲ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਤੇ ਲਿਖਿਆ ਸੀ, “Jammu ਵਾਲਿਆਂ ਨੇ Pakistan train ਸਾੜ ਦਿੱਤੀ”

ਪੋਸਟ ਦਾ ਆਰਕਾਈਵਡ ਵਰਜ਼ਨ ਇੱਥੇ ਦੇਖੋ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਨੂੰ ਜਾਣਨ ਲਈ, ਅਸੀਂ ਵੀਡੀਓ ਦੇ ਬਹੁਤ ਸਾਰੇ ਕੀਫਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ news.com.au ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ 31 ਅਕਤੂਬਰ 2019 ਨੂੰ ਪ੍ਰਕਾਸ਼ਤ ਕੀਤੀ ਗਈ ਸੀ। ਰਿਪੋਰਟ ਦੇ ਅਨੁਸਾਰ, ਵਾਇਰਲ ਵੀਡੀਓ ਪਾਕਿਸਤਾਨ ਦੇ ਪੂਰਬੀ ਪੰਜਾਬ ਪ੍ਰਾਂਤ ਵਿੱਚ ਇੱਕ ਟਰੇਨ ਵਿੱਚ ਲੱਗੀ ਅੱਗ ਦਾ ਹੈ। ਜਿਸ ਵਿੱਚ ਗੈਸ ਸਟੋਵ ਦੇ ਫਟਨ ਨਾਲ ਭਿਆਨਕ ਅੱਗ ਲੱਗ ਗਈ ਸੀ ਅਤੇ ਲਗਭਗ 65 ਯਾਤਰੀਆਂ ਦੀ ਮੌਤ ਹੋ ਗਈ ਸੀ।”

ਸਰਚ ਦੌਰਾਨ ਸਾਨੂੰ ਇਹ ਵੀਡੀਓ ਵੌਇਸ ਆਫ਼ ਅਮਰੀਕਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ ਨੂੰ 31 ਅਕਤੂਬਰ 2019 ਨੂੰ ਅਪਲੋਡ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਮੁਤਾਬਕ, “ਪੂਰਬੀ ਪੰਜਾਬ ਸੂਬੇ ਦੇ ਪਾਕਿਸਤਾਨ ਦੇ ਰਹੀਮਯਾਰ ਖਾਨ ਸ਼ਹਿਰ ਦੇ ਨੇੜੇ ਇੱਕ ਯਾਤਰੀ ਰੇਲਗੱਡੀ ਨੂੰ ਅੱਗ ਲੱਗਣ ਨਾਲ ਲਗਭਗ 74 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਹ ਟਰੇਨ ਦੱਖਣੀ ਸ਼ਹਿਰ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਸੀ, ਉਸੇ ਸਮੇਂ ਇਹ ਹਾਦਸਾ ਹੋਇਆ ਸੀ। ਅੱਗ ਲੱਗਣ ਦਾ ਕਾਰਨ ਟਰੇਨ ਵਿੱਚ ਯਾਤਰੀਆਂ ਦੁਆਰਾ ਨਾਸ਼ਤਾ ਪਕਾਉਣ ਲਈ ਵਰਤੇ ਗਏ ਗੈਸ ਸਟੋਵ ਵਿੱਚ ਹੋਏ ਧਮਾਕੇ ਨੂੰ ਦੱਸਿਆ ਗਿਆ ਹੈ।”

ਅਕਤੂਬਰ 2019 ਵਿੱਚ ਪ੍ਰਕਾਸ਼ਿਤ ਦੈਨਿਕ ਜਾਗਰਣ ਦੀ ਵੈੱਬਸਾਈਟ ਵਿੱਚ ਵੀ ਇਸ ਘਟਨਾ ਦਾ ਜ਼ਿਕਰ ਇਸੇ ਸੰਦਰਭ ਵਿੱਚ ਕੀਤਾ ਗਿਆ ਹੈ।

ਵਾਇਰਲ ਵੀਡੀਓ ਨਾਲ ਸਬੰਧਤ ਹੋਰ ਖ਼ਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।

ਅਸੀਂ ਵੀਡੀਓ ਨੂੰ ਪਾਕਿਸਤਾਨੀ ਪੱਤਰਕਾਰ ਫਰਵਾ ਵਹੀਦ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਵੀਡੀਓ ਪਾਕਿਸਤਾਨ ਦਾ ਹੈ, ਪਰ ਇਹ ਘਟਨਾ ਹਾਲ ਦੀ ਨਹੀਂ ਹੈ। ਇਹ ਵੀਡੀਓ ਬਹੁਤ ਪੁਰਾਣਾ ਹੈ।

ਅੰਤ ਵਿੱਚ ਅਸੀਂ ਵੀਡੀਓ ਸਾਂਝਾ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇੰਸਟਾਗ੍ਰਾਮ ਯੂਜ਼ਰ ਨੂੰ 1,102 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਟਰੇਨ ਵਿੱਚ ਅੱਗ ਲੱਗਣ ਦੀ ਇਹ ਵੀਡੀਓ ਹਾਲੀਆ ਨਹੀਂ ਹੈ। ਦਰਅਸਲ ਇਹ ਘਟਨਾ ਸਾਲ 2019 ਦੀ ਹੈ, ਜਦੋਂ ਟਰੇਨ ਵਿੱਚ ਗੈਸ ਸਟੋਵ ਵਿੱਚ ਧਮਾਕਾ ਹੋਣ ਕਾਰਨ ਅੱਗ ਲੱਗੀ ਸੀ। ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਸੰਦਰਭ ਨਾਲ ਜੋੜ ਕੇ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later