Fact Check: ਕੋਸੀ ਬੈਰਾਜ ਤੋਂ ਪਾਣੀ ਛੱਡਣ ਦੇ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਨਦੀ ਦੇ ਉਫਾਨ ਦਾ ਇਹ ਵੀਡੀਓ ਕੋਸੀ ਬੈਰਾਜ ਦਾ ਹੈ, ਜਿਸਨੂੰ ਹੁਣ ਨੰਗਲ ਡੈਮ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Jul 31, 2025 at 05:12 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਭਾਰਤ ਦੇ ਕਈ ਰਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸੇ ਨਾਲ ਜੋੜਦੇ ਹੋਏ ਇੱਕ ਵੀਡੀਓ ਸਾਂਝੀ ਕੀਤੀ ਜਾ ਰਹੀ ਹੈ, ਜੋ ਕਿ ਡੈਮ ਤੋਂ ਪਾਣੀ ਛੱਡਣ ਦੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਨੰਗਲ ਡੈਮ ਦਾ ਹੈ।
ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਇਹ ਵੀਡੀਓ ਨੰਗਲ ਡੈਮ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਨੇਪਾਲ ਦੇ ਕੋਸ਼ੀ ਦਾ ਹੈ। ਜਿਸਨੂੰ ਨੰਗਲ ਡੈਮ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ?
ਇੰਸਟਾਗ੍ਰਾਮ ਯੂਜ਼ਰ singh.singh784india ਨੇ 27 ਜੁਲਾਈ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਡੈਮ ਦੇ ਫਲੱਡ ਗੇਟ ਖੋਲ੍ਹੇ ਸਤਲੁਜ ਦਰਿਆ ਵਿੱਚ ਪਾਣੀ ਆ
ਗਿਆ 27-7-2025,Dekh lawo ji tabahi da drish Nangal dam de gate khole gaye pani kive tabahi krda”
ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਨੰਗਲ ਡੈਮ ਦਾ ਦੱਸ ਕੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ raman_rajput_1008 ਨਾਮ ਦੇ ਇੰਸਟਾਗ੍ਰਾਮ ਯੂਜ਼ਰ ਦੇ ਅਕਾਊਂਟ ‘ਤੇ ਮਿਲਾ। 5 ਜੁਲਾਈ 2025 ਨੂੰ ਅਪਲੋਡ ਵੀਡੀਓ ਨਾਲ ਦੱਸਿਆ ਗਿਆ, ਇਹ ਵੀਡੀਓ ਕੋਸ਼ੀ ਬੈਰਾਜ ਦਾ ਹੈ।
ਵਾਇਰਲ ਵੀਡੀਓ ਨਾਲ ਮਿਲਦਾ-ਜੁਲਦਾ ਵੀਡੀਓ asianetnewsable ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਾ। 29 ਸਤੰਬਰ 2024 ਨੂੰ ਅਪਲੋਡ ਵੀਡੀਓ ਨਾਲ ਲਿਖਿਆ ਹੋਇਆ ਸੀ,”ਨੇਪਾਲ ਦੇ ਕੋਸ਼ੀ ਬੈਰਾਜ ਦੇ ਸਾਰੇ ਗੇਟ ਖੋਲ੍ਹੇ ਗਏ।”
ਸਾਨੂੰ Way4U ਨਾਮ ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਵੀ ਮਿਲੀ। 28 ਸਤੰਬਰ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਕੋਸ਼ੀ ਬੈਰਾਜ ਦਾ ਹੈ।
ਵਾਇਰਲ ਵੀਡੀਓ ਨਾਲ ਮਿਲਦੇ-ਜੁਲਦੇ ਹੋਰ ਵੀਡੀਓ ਮਿਲੇ।
ਅਸੀਂ ਵੀਡੀਓ ਨੂੰ ਪੰਜਾਬੀ ਜਾਗਰਣ ਰੋਪੜ ਦੇ ਇੰਚਾਰਜ ਕੁਲਵਿੰਦਰ ਭਾਟੀਆ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਨੰਗਲ ਦਾ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਯੂਜ਼ਰ ਨੂੰ 7,692 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਨਦੀ ਦੇ ਉਫਾਨ ਦਾ ਇਹ ਵੀਡੀਓ ਕੋਸੀ ਬੈਰਾਜ ਦਾ ਹੈ, ਜਿਸਨੂੰ ਹੁਣ ਨੰਗਲ ਡੈਮ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਇਹ ਵੀਡੀਓ ਨੰਗਲ ਡੈਮ ਦਾ ਹੈ।
- Claimed By : Insta User- singh.singh784india
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











