X
X

Fact Check: ਚੋਰਾਂ ਨੂੰ ਰੋਕਦੀ ਮਹਿਲਾ ਦਾ ਵਾਇਰਲ ਵੀਡੀਓ ਪੁਰਾਣਾ ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਚੋਰਾਂ ਨੂੰ ਘਰ ਅੰਦਰ ਵੜਨ ਤੋਂ ਰੋਕਦੀ ਮਹਿਲਾ ਦਾ ਵਾਇਰਲ ਵੀਡੀਓ ਪੁਰਾਣਾ ਹੈ। ਲੋਕ ਅੰਮ੍ਰਿਤਸਰ ਵਿਚ ਸਾਲ 2024 ਵਿੱਚ ਹੋਈ ਘਟਨਾ ਦੇ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ। ਵੀਡੀਓ ਹਾਲੀਆ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਔਰਤ ਨੂੰ ਦਰਵਾਜੇ ਨੂੰ ਜ਼ੋਰ ਨਾਲ ਬੰਦ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਬਾਅਦ ਵਿੱਚ ਮਹਿਲਾ ਦਰਵਾਜੇ ਅੱਗੇ ਸੋਫਾ ਲਗਾ ਦਿੰਦੀ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਸਮਝ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਇਹ ਘਟਨਾ ਸਾਲ 2024 ਦੀ ਅੰਮ੍ਰਿਤਸਰ ਦੀ ਹੈ, ਜਿੱਥੇ ਚੋਰੀ ਕਰਨ ਆਏ ਤਿੰਨ ਲੁਟੇਰਿਆਂ ਨੂੰ ਔਰਤ ਨੇ ਘਰ ਅੰਦਰ ਵੜਨ ਤੋਂ ਰੋਕਿਆ ਸੀ। ਉਸੇ ਵੀਡੀਓ ਨੂੰ ਹੁਣ ਹਾਲੀਆ ਸਮਝ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਇੰਸਟਾਗ੍ਰਾਮ ਯੂਜ਼ਰ resham.dhillon.507 ਨੇ 10 ਮਾਰਚ 2025 ਨੂੰ ਵਾਇਰਲ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ, “ਸਿੱਧੂ ਮੂਸੇ ਵਾਲੇ ਨੇ ਇਹ ਗੀਤ ਇਸ ਤਰ੍ਹਾਂ ਦੀ ਬਹਾਦਰੀ ਲਈ ਲਿਖਿਆ ਸੀ।”

ਵੀਡੀਓ ਉੱਤੇ ਲਿਖਿਆ ਹੋਇਆ ਹੈ: ਤਿੰਨ ਚੋਰਾਂ ਨੂੰ ਘਰ ਨਹੀਂ ਵੜਨ ਦਿੱਤਾ ਸਲਾਮ ਆ ਕੁੜੀ ਦੇ ਹੌਸਲੇ ਨੂੰ।

ਵਾਇਰਲ ਵੀਡੀਓ ਨੂੰ ਕਈ ਹੋਰ ਯੂਜ਼ਰਸ ਨੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੇਂਸ ਰਾਹੀਂ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ The Tribune ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ ਨੂੰ 2 ਅਕਤੂਬਰ 2024 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਘਟਨਾ ਅੰਮ੍ਰਿਤਸਰ ਦੀ ਹੈ, ਜਿੱਥੇ ਇੱਕ ਔਰਤ ਨੇ 3 ਚੋਰਾਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਘਰ ਅੰਦਰ ਵੜਨ ਤੋਂ ਰੋਕਿਆ।

ਸਰਚ ਦੌਰਾਨ ਵਾਇਰਲ ਵੀਡੀਓ ਨਾਲ ਜੁੜੀ ਖਬਰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 2 ਅਕਤੂਬਰ 2024 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਵੇਰਾਕ ਖੇਤਰ ਵਿੱਚ, ਇੱਕ ਦਲੇਰ ਔਰਤ ਨੇ ਲੁਟੇਰਿਆਂ ਦੇ ਹੌਸਲੇ ਨੂੰ ਹਰਾ ਦਿੱਤਾ। ਔਰਤ ਘਰ ਵਿੱਚ ਇਕੱਲੀ ਸੀ ਜਦੋਂ ਤਿੰਨ ਹਥਿਆਰਬੰਦ ਲੁਟੇਰੇ ਘਰ ਵਿੱਚ ਦਾਖਲ ਹੋ ਗਏ। ਮਹਿਲਾ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਦਰਵਾਜ਼ੇ ਬੰਦ ਕਰ ਦਿੱਤੇ। ਲੁਟੇਰੇ ਦਰਵਾਜ਼ਾ ਤੋੜਨ ਵਿੱਚ ਅਸਫਲ ਰਹੇ ਅਤੇ ਭੱਜ ਗਏ।”

ਵਾਇਰਲ ਵੀਡੀਓ ਨਾਲ ਜੁੜੀ ਖਬਰ ndtv.com ਦੀ ਵੈੱਬਸਾਈਟ ‘ਤੇ ਮਿਲੀ। 2 ਅਕਤੂਬਰ 2024 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦੱਸਿਆ ਗਿਆ, ਅੰਮ੍ਰਿਤਸਰ ਵਿਚ ਇਕ ਔਰਤ ਨੇ ਇਕੱਲੀ ਹੀ ਤਿੰਨ ਲੁਟੇਰਿਆਂ ਨੂੰ ਘਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ। ਚੋਰ ਜਬਰਨ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਰਹੇ ਪਰ ਔਰਤ ਨੇ ਦਰਵਾਜ਼ਾ ਜ਼ੋਰ ਨਾਲ ਬੰਦ ਕਰਕੇ ਰਖਿਆ ਹੋਇਆ ਸੀ।

ਵੀਡੀਓ ਨਾਲ ਜੁੜੀ ਪੋਸਟ cp_amritsar_police ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲੀ। 2 ਅਕਤੂਬਰ 2024 ਨੂੰ ਅਪਲੋਡ ਵੀਡੀਓ ਨਾਲ ਸਾਰੀ ਜਾਣਕਾਰੀ ਦਿੱਤੀ ਗਈ ਹੈ।

ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।

ਅਸੀਂ ਵੀਡੀਓ ਨੂੰ ਪੰਜਾਬੀ ਜਾਗਰਣ, ਅੰਮਿ੍ਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ,”ਇਹ ਵੀਡੀਓ ਪੁਰਾਣਾ ਹੈ ਅਤੇ ਇਹ ਘਟਨਾ ਅੰਮ੍ਰਿਤਸਰ ਦੀ ਹੈ।”

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 43 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਚੋਰਾਂ ਨੂੰ ਘਰ ਅੰਦਰ ਵੜਨ ਤੋਂ ਰੋਕਦੀ ਮਹਿਲਾ ਦਾ ਵਾਇਰਲ ਵੀਡੀਓ ਪੁਰਾਣਾ ਹੈ। ਲੋਕ ਅੰਮ੍ਰਿਤਸਰ ਵਿਚ ਸਾਲ 2024 ਵਿੱਚ ਹੋਈ ਘਟਨਾ ਦੇ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ। ਵੀਡੀਓ ਹਾਲੀਆ ਨਹੀਂ ਹੈ।

  • Claim Review : ਚੋਰਾਂ ਨੂੰ ਰੋਕਦੀ ਮਹਿਲਾ ਦਾ ਇਹ ਵੀਡੀਓ ਹਾਲੀਆ ਹੈ
  • Claimed By : Insta User- resham.dhillon.507
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later