Fact Check: ਗੁਰਦਾਸਪੁਰ ਹੜ੍ਹ ਦਾ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਪਾਕਿਸਤਾਨ ਦਾ ਹੈ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਇਹ ਵੀਡੀਓ ਸਾਲ 2025 ਵਿੱਚ ਪਾਕਿਸਤਾਨ ਦੇ ਸਵਾਤ ਵਿੱਚ ਆਏ ਹੜ੍ਹ ਦਾ ਹੈ। ਜਿਸਨੂੰ ਹੁਣ ਗੁਰਦਾਸਪੁਰ ਵਿੱਚ ਆਏ ਹੜ੍ਹ ਦਾ ਦੱਸ ਕੇ ਸਾਂਝਾ ਕੀਤਾ ਜਾ ਰਿਹਾ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ।
- By: Jyoti Kumari
- Published: Sep 5, 2025 at 04:34 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਆ ਗਿਆ ਹੈ। ਹੜ੍ਹਾਂ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਅਜਿਹੇ ਹੀ ਇੱਕ ਵੀਡੀਓ, ਜਿਸ ਵਿੱਚ ਪਾਣੀ ਦਾ ਸੈਲਾਬ ਦੇਖਿਆ ਜਾ ਸਕਦਾ ਹੈ, ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦਾ ਹੈ। ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਰਿਸ਼ੀਕੇਸ਼ ਦੇ ਨਾਮ ‘ਤੇ ਵੀ ਸਾਂਝਾ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਇਹ ਵੀਡੀਓ ਪਾਕਿਸਤਾਨ ਦਾ ਹੈ। ਸਾਲ 2025 ਵਿੱਚ, ਸਵਾਤ ਇਲਾਕੇ ਵਿੱਚ ਭਿਆਨਕ ਹੜ੍ਹ ਆਇਆ ਸੀ। ਉਸੇ ਵੀਡੀਓ ਨੂੰ ਹੁਣ ਪੰਜਾਬ ਦੇ ਗੁਰਦਾਸਪੁਰ ਹੜ੍ਹ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ ਮਾਹਿਰਾ ਖਾਤੂਨ ਨੇ 2 ਸਤੰਬਰ 2025 ਨੂੰ ਇੱਕ ਵੀਡੀਓ (ਆਰਕਾਈਵ ਲਿੰਕ) ਪੋਸਟ ਕਰਦੇ ਹੋਏ ਲਿਖਿਆ ਹੈ, “गुरदासपुर में लगातार बारिश हो रही है और कई जगहों पर पानी भरने का ख़तरा बना हुआ है। पंजाब और दीगर इलाक़ों में तो बाढ़ जैसी स्थिति पैदा हो चुकी है। आप सबसे अपील है कि: अपने घरों के अंदर सुरक्षित रहें। ज़रूरी कामों के अलावा बाहर निकलने से परहेज़ करें। अपने-अपने इलाक़े की ताज़ा जानकारी एक-दूसरे तक पहुँचाते रहें ताकि मदद समय पर मिल सके। इंशाअल्लाह, सब्र और एहतियात से हम इस मुश्किल वक़्त को पार कर लेंगे। #StaySafe #HeavyRain #FloodAlert #Punjab #SafetyFirst।”
ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਇਹ ਰਿਸ਼ੀਕੇਸ਼ ਅਤੇ ਹਨੂੰਮਾਨਗੜ੍ਹ ਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਵੀਡੀਓ ਦੇ ਕੀਫ੍ਰੇਮ ਕਢੇ ਅਤੇ ਉਹਨਾਂ ਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ڈیجیٹل رائیونڈ (Digital Raiwind) ਨਾਮ ਦੇ ਫੇਸਬੁੱਕ ਪੇਜ ‘ਤੇ ਮਿਲਿਆ। 15 ਅਗਸਤ 2025 ਨੂੰ ਅਪਲੋਡ ਵੀਡੀਓ ਵਿੱਚ ਸਾਨੂੰ Mingora Sharif Abad Makan Bagh Road ਲਿਖਿਆ ਨਜਰ ਆਇਆ। ਅਸੀਂ ਗੂਗਲ ‘ਤੇ ਇਸ ਬਾਰੇ ਸਰਚ ਕੀਤਾ। ਪਤਾ ਲੱਗਾ ਕਿ ਇਹ ਪਾਕਿਸਤਾਨ ਸਵਾਤ ਇਲਾਕੇ ਵਿੱਚ ਸਥਿਤ ਹੈ।
ਸਾਨੂੰ ਸਵਾਤ ਨਿਊਜ਼ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਨਾਲ ਮਿਲਦਾ-ਜੁਲਦਾ ਇੱਕ ਵੀਡੀਓ ਮਿਲਿਆ। ਵੀਡੀਓ ਨੂੰ 16 ਅਗਸਤ 2025 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਹੜ੍ਹ ਦਾ ਇਹ ਵੀਡੀਓ ਸਵਾਤ ਘਾਟੀ ਦਾ ਹੈ।
Sajid Jehangir Kha ਨਾਮ ਦੇ ਇੱਕ ਫੇਸਬੁੱਕ ਯੂਜ਼ਰ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। 16 ਅਗਸਤ 2025 ਨੂੰ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਵਾਇਰਲ ਵੀਡੀਓ ਦੇ ਦ੍ਰਿਸ਼ ਨੂੰ ਦੇਖਿਆ ਜਾ ਸਕਦਾ ਹੈ। ਦੱਸਿਆ ਗਿਆ ਕਿ, ਇਹ ਵੀਡੀਓ ਪਾਕਿਸਤਾਨ ਦੇ ਸਵਾਤ ਖੇਤਰ ਵਿੱਚ ਆਏ ਹੜ੍ਹ ਦਾ ਹੈ।
ਵਾਇਰਲ ਵੀਡੀਓ ਨਾਲ ਸਬੰਧਤ ਹੋਰ ਪੋਸਟਾਂ ਇੱਥੇ ਦੇਖੋ।
ਅਸੀਂ ਵੀਡੀਓ ਪਾਕਿਸਤਾਨੀ ਪੱਤਰਕਾਰ ਆਦਿਲ ਅਲੀ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪਾਕਿਸਤਾਨ ਦਾ ਹੈ, ਜਦੋਂ ਸਵਾਤ ਵਿੱਚ ਹੜ੍ਹ ਆਇਆ ਸੀ।
ਪੰਜਾਬ ਵਿੱਚ ਲਗਾਤਾਰ ਹੋ ਰਹੇ ਮੀਂਹ ਕਾਰਨ ਬਹੁਤ ਤਬਾਹੀ ਹੋਈ ਹੈ। ਹੜ੍ਹ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਕਈ ਘਰ ਢਹਿ ਗਏ ਹਨ। ਲੋਕਾਂ ਦਾ ਜਨਜੀਵਨ ਅਸਤ-ਵਿਅਸਤ ਹੋ ਗਿਆ ਹੈ। ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੰਤ ਵਿੱਚ, ਅਸੀਂ ਵੀਡੀਓ ਸਾਂਝਾ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ 5 ਹਜ਼ਾਰ ਲੋਕ ਯੂਜ਼ਰ ਨੂੰ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਇਹ ਵੀਡੀਓ ਸਾਲ 2025 ਵਿੱਚ ਪਾਕਿਸਤਾਨ ਦੇ ਸਵਾਤ ਵਿੱਚ ਆਏ ਹੜ੍ਹ ਦਾ ਹੈ। ਜਿਸਨੂੰ ਹੁਣ ਗੁਰਦਾਸਪੁਰ ਵਿੱਚ ਆਏ ਹੜ੍ਹ ਦਾ ਦੱਸ ਕੇ ਸਾਂਝਾ ਕੀਤਾ ਜਾ ਰਿਹਾ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ।
- Claim Review : ਹੜ੍ਹ ਦਾ ਇਹ ਵੀਡੀਓ ਗੁਰਦਾਸਪੁਰ ਦਾ ਹੈ।
- Claimed By : FB User-Mahira Khatoon
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











